• Welcome to Bulland TV • A Multi Talent Hunt Audition on 27,28 & 29 Oct • Bulland Mini Films Promo • Dastan-E-Hunnar Promo
View Details << Back    

ਮਲਾਲਾ ਤੋਂ ਬਾਅਦ ਪਾਕਿਸਤਾਨ ਨੇ ਰੋਹਿੰਗਿਆ ਮੁਸਲਮਾਨਾਂ 'ਤੇ ਹੋ ਰਹੀ ਹਿੰਸਾ ਨੂੰ ਲੈ ਕੇ ਜ਼ਾਹਰ ਕੀਤਾ ਦੁੱਖ

  

Share
  ਇਸਲਾਮਾਬਾਦ— ਪਾਕਿਸਤਾਨ ਦੇ ਵਿਦੇਸ਼ ਮੰਤਰੀ ਖਵਾਜ਼ਾ ਮੁਹੰਮਦ ਆਸਿਫ ਨੇ ਮਿਆਂਮਾਰ ਵਿਚ ਰੋਹਿੰਗਿਆ ਮੁਸਲਮਾਨਾਂ 'ਤੇ ਹੋ ਰਹੀ ਹਿੰਸਾ ਨੂੰ ਲੈ ਕੇ ਦੁੱਖ ਜ਼ਾਹਰ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਇਹ ਦਰਦ ਕੌਮਾਂਤਰੀ ਭਾਈਚਾਰੇ ਦੇ ਸਾਹਮਣੇ ਇਕ ਚੁਣੌਤੀ ਹੈ। ਵਿਦੇਸ਼ ਮੰਤਰਾਲੇ ਨੇ ਇਕ ਬਿਆਨ ਜਾਰੀ ਕਰ ਕੇ ਕਿਹਾ ਕਿ ਆਸਿਫ ਇਸ ਸੰਦਰਭ ਵਿਚ ਇਸਲਾਮਿਕ ਸਹਿਯੋਗ ਸੰਗਠਨ ਦਾ ਸਮਰਥਨ ਕਰਦੇ ਹਨ ਅਤੇ ਰੋਹਿੰਗਿਆ ਮੁਸਲਮਾਨਾਂ 'ਤੇ ਹਮਲੇ ਦੀ ਨਿੰਦਾ ਕਰਦੇ ਹਨ। ਹਿੰਸਾ ਕਾਰਨ ਹਜ਼ਾਰਾਂ ਰੋਹਿੰਗਿਆ ਮੁਸਲਮਾਨ ਪਲਾਇਨ ਕਰ ਗਏ ਹਨ। ਉਨ੍ਹਾਂ ਦੇ ਮਕਾਨਾਂ ਅਤੇ ਪਿੰਡਾਂ ਨੂੰ ਪੂਰੀ ਤਰ੍ਹਾਂ ਨਾਲ ਨਸ਼ਟ ਕੀਤਾ ਜਾ ਰਿਹਾ ਹੈ।
ਉਨ੍ਹਾਂ ਇਸ ਦੇ ਨਾਲ ਹੀ ਕਿਹਾ ਕਿ ਰੋਹਿੰਗਿਆ ਮੁਸਲਮਾਨਾਂ ਵਿਰੁੱਧ ਹਿੰਸਾ, ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਦਾ ਹਨਨ ਕੀਤਾ ਜਾ ਰਿਹਾ ਹੈ, ਜੋ ਕਿ ਕੌਮਾਂਤਰੀ ਮਨੁੱਖੀ ਕਾਨੂੰਨ ਦਾ ਉਲੰਘਣ ਹੈ। ਵਿਦੇਸ਼ ਮੰਤਰੀ ਨੇ ਇਸ ਤਰ੍ਹਾਂ ਦੀ ਹਿੰਸਾ ਨੂੰ ਰੋਕਣ, ਸਾਰਿਆਂ ਲਈ ਸੁਰੱਖਿਆ ਅਤੇ ਹਰ ਵਿਅਕਤੀ ਦੇ ਜ਼ਿੰਦਗੀ ਜਿਉਣ ਅਤੇ ਬਿਨਾਂ ਕਿਸੇ ਡਰ ਦੇ ਕਿਤੇ ਵੀ ਰਹਿਣ ਦੇ ਅਧਿਕਾਰਾਂ ਨੂੰ ਬਰਕਰਾਰ ਰੱਖਣ ਲਈ ਸਖਤ ਕਦਮ ਚੁੱਕਣ ਦੀ ਅਪੀਲ ਕੀਤੀ। ਇਸ ਤੋਂ ਪਹਿਲਾਂ ਪਾਕਿਸਤਾਨ ਦੀ ਨੋਬਲ ਪੁਰਸਕਾਰ ਜੇਤੂ ਮਲਾਲ ਯੂਸਫਜ਼ਈ ਨੇ ਇਹ ਮੁੱਦਾ ਚੁੱਕਿਆ ਸੀ ਅਤੇ ਦੁੱਖ ਜ਼ਾਹਰ ਕੀਤਾ ਸੀ।
ਦੱਸਣਯੋਗ ਹੈ ਕਿ ਰੋਹਿੰਗਿਆ ਮੁਸਲਿਮ ਪੁਰਸ਼ਾਂ, ਔਰਤਾਂ ਅਤੇ ਬੱਚਿਆਂ ਵਿਰੁੱਧ ਹਿੰਸਾ ਕਰਨ ਦਾ ਦੋਸ਼ ਫੌਜ ਅਤੇ ਹਥਿਆਰਬੰਦ ਲੋਕਾਂ 'ਤੇ ਹੈ। ਇਸ ਹਿੰਸਾ ਵਿਚ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਿੰਸਾ ਕਾਰਨ ਹਜ਼ਾਰਾਂ ਦੀ ਗਿਣਤੀ ਵਿਚ ਰੋਹਿੰਗਿਆ ਮੁਸਲਮਾਨ ਨੇ ਬੰਗਲਾਦੇਸ਼ ਵਿਚ ਸ਼ਰਨ ਲੈ ਲਈ ਹੈ।