• Welcome to Bulland TV • A Multi Talent Hunt Audition on 27,28 & 29 Oct • Bulland Mini Films Promo • Dastan-E-Hunnar Promo
View Details << Back    

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤਿ ਸਮਾਉਣ ਦਾ ਪੁਰਬ ਸ਼ੁਕਰਵਾਰ

  

Share
  
ਨਵੀਂ ਦਿੱਲੀ :-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਹਿਬ ਸ੍ਰੀ ਨਾਨਕ ਦੇਵ ਜੀ ਦਾ ਜੋਤੀ ਜੋਤਿ ਸਮਾਉਣ ਦਾ ਪੁਰਬ ਮੰਨਾਉਣ ਲਈ ਸ਼ੁਕਰਵਾਰ ਸਤੰਬਰ ਨੂੰ ਗੁਰਦੁਆਰਾ ਨਾਨਕ ਪਿਆਓ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸ. ਕੁਲਮੋਹਨ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਸਮਾਗਮ ਦੀ ਅਰੰਭਤਾ ਅੰਮ੍ਰਿਤ ਵੇਲੇ ਸੁਖਮਨੀ ਸਾਹਿਬ ਅਤੇ ਨਿਤਨੇਮ ਦੇ ਪਾਠ ਨਾਲ ਹੋਵੇਗੀ। ਉਪਰੰਤ ਪੰਥ ਪ੍ਰਵਾਨਤ ਪ੍ਰਸਿੱਧ ਕੀਰਤਨੀ ਜੱਥੇ ਗਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਅਤੇ ਢਾਡੀ ਜੱਥੇ ਢਾਡੀ ਪ੍ਰਸੰਗ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਸ. ਕੁਲਮੋਹਨ ਸਿੰਘ ਨੇ ਦਸਿਆ ਕਿ ਇਸ ਮੋਕੇ ਸੇਵਾ ਪੰਥੀ ਬਾਬਾ ਬਚਨ ਸਿੰਘ (ਕਾਰਸੇਵਾ) ਸੰਗਤਾਂ ਨੂੰ ਨਾਮ ਸਿਮਰਨ ਕਰਵਾ ਗੁਰੂ ਚਰਨਾਂ ਨਾਲ ਜੋੜਨਗੇ ਅਤੇ ਇਸ ਮੌਕੇ ਹੋ ਰਹੇ ਕਵੀ ਦਰਬਾਰ ਵਿੱਚ ਪੰਜਾਬੀ ਦੇ ਪ੍ਰਸਿੱਧ ਕਵੀ ਆਪਣੀਆਂ ਸਜਰੀਆਂ ਰਚਨਾਵਾਂ ਪੇਸ਼ ਕਰ ਗੁਰੂ ਸਹਿਬ ਪ੍ਰਤੀ ਆਪਣੀ ਸ਼ਰਧਾ ਦੇ ਫੁਲ ਭੇਂਟ ਕਰਨਗੇ। ਉਨ੍ਹਾਂ ਦਸਿਆ ਕਿ ਬਾਅਦ ਦੁਪਹਿਰ ਪੰਥਕ ਆਗੂ ਗੁਰੂ ਦਰਬਾਰ ਵਿੱਚ ਹਾਜ਼ਰੀਆਂ ਭਰ ਵਰਤਮਾਨ ਹਾਲਾਤ ਬਾਰੇ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕਰਨਗੇ।