• Welcome to Bulland TV • A Multi Talent Hunt Audition on 27,28 & 29 Oct • Bulland Mini Films Promo • Dastan-E-Hunnar Promo
View Details << Back    

ਮਲੇਸ਼ੀਆ ਦੇ ਇਕ ਧਾਰਮਿਕ ਸਕੂਲ ਵਿੱਚ ਲੱਗੀ ਭਿਆਨਕ ਅੱਗ, 25 ਵਿਅਕਤੀਆਂ ਦੀ ਮੌਤ

  

Share
  ਕੁਆਲਾਲੰਪੁਰ,:- ਮਲੇਸ਼ੀਆ ਦੀ ਰਾਜਧਾਨੀ ਕੁਆਲਾਲੰਪੁਰ ਦੇ ਇਕ ਧਾਰਮਿਕ ਸਕੂਲ ਵਿੱਚ ਅੱਜ ਤੜਕੇ ਅੱਗ ਲੱਗਣ ਕਾਰਨ ਘੱਟੋ-ਘੱਟ 25 ਵਿਅਕਤੀਆਂ ਦੀ ਮੌਤ ਹੋ ਗਈ| ਮਰਨ ਵਾਲਿਆਂ ਵਿੱਚ ਵਿਦਿਆਰਥੀ ਅਤੇ ਅਧਿਆਪਕ ਵੀ ਸ਼ਾਮਲ ਹਨ|
ਫਾਇਰ ਫਾਈਟਰਜ਼ ਮੁਤਾਬਕ ਦਾਰੂਲ ਕੁਰਾਨ ਇੱਤਿਫਾਕੀਆ ਵਿੱਚ ਅੱਜ ਸਵੇਰੇ ਪੰਜ ਵੱਜ ਕੇ 40 ਮਿੰਟ ਤੇ ਅੱਗ ਲੱਗ ਗਈ, ਜਿਸ ਕਾਰਣ ਘੱਟੋ-ਘੱਟ 25 ਵਿਅਕਤੀਆਂ ਦੀ ਮੌਤ ਹੋ ਗਈ| ਲਾਸ਼ਾਂ ਨੂੰ ਨੇੜਲੇ ਹਸਪਤਾਲਾਂ ਵਿੱਚ ਲੈ ਜਾਇਆ ਗਿਆ ਹੈ|
ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗਾ ਅਤੇ ਬਚਾਅ ਕਾਰਜ ਚੱਲ ਰਹੇ ਹਨ| ਜਾਣਕਾਰੀ ਮੁਤਾਬਕ ਫਾਇਰ ਫਾਈਟਰਜ਼ ਨੇ ਇਕ ਘੰਟੇ ਵਿੱਚ ਅੱਗ ਤੇ ਕਾਬੂ ਪਾ ਲਿਆ ਸੀ ਪਰ ਇਸ ਤੋਂ ਪਹਿਲਾਂ ਹੀ ਤਬਾਹੀ ਮਚ ਚੁੱਕੀ ਸੀ| ਪਿਛਲੇ 20 ਸਾਲਾਂ ਵਿੱਚ ਪਹਿਲੀ ਵਾਰ ਅਜਿਹੀ ਘਟਨਾ ਦੇਖਣ ਨੂੰ ਮਿਲੀ ਹੈ| ਕਿਹਾ ਜਾ ਰਿਹਾ ਹੈ ਕਿ ਵਿਦਿਆਰਥੀਆਂ ਤੋਂ ਇਲਾਵਾ ਦੋ ਵਾਰਡਨਜ਼ ਦੀ ਵੀ ਮੌਤ ਹੋਈ ਹੈ| ਸਰਕਾਰ ਨੇ ਇਸ ਮੰਦਭਾਗੀ ਘਟਨਾ ਤੇ ਅਫਸੋਸ ਪ੍ਰਗਟ ਕੀਤਾ ਹੈ