• Welcome to Bulland TV • A Multi Talent Hunt Audition on 27,28 & 29 Oct • Bulland Mini Films Promo • Dastan-E-Hunnar Promo
View Details << Back    

ਟਿਲਰਸਨ ਨਾਲ ਮੇਰੇ ਚੰਗੇ ਸੰਬੰਧ : ਟਰੰਪ

  

Share
  ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਵਿਦੇਸ਼ ਮੰਤਰੀ ਰੈਕਸ ਟਿਲਰਸਨ ਨਾਲ ਉਨ੍ਹਾਂ ਦੇ ਚੰਗੇ ਸੰਬੰਧ ਹਨ ਪਰ ਉਹ ਸਖਤ ਹੋ ਸਕਦੇ ਹਨ। ਸ਼੍ਰੀ ਟਰੰਪ ਨੇ ਵਾਈਟ ਹਾਊਸ 'ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਹ ਟਿੱਪਣੀ ਕੀਤੀ ਪਰ ਉਨ੍ਹਾਂ ਨੇ ਇਸ ਦੇ ਬਾਰੇ 'ਚ ਪੂਰੀ ਜਾਣਕਾਰੀ ਨਹੀਂ ਦਿੱਤੀ। ਇਸ ਹਫ਼ਤੇ ਖਬਰ ਦਿੱਤੀ ਗਈ ਸੀ ਕਿ ਸ਼੍ਰੀ ਟਰੰਪ ਦੀ ਰਾਸ਼ਟਰੀ ਸੁਰੱਖਿਆ ਦਲ ਅਤੇ ਪੈਂਟਾਗਨ 'ਚ ਕੈਬੀਨਟ ਦੇ ਅਧਿਕਾਰੀਆਂ ਨਾਲ ਇਕ ਸਮੇਲਨ 'ਚ ਵਿਦੇਸ਼ ਮੰਤਰੀ ਟਿਲਰਸਨ ਨੇ ਜਨਤਕ ਰੂਪ ਤੋਂ ਰਾਸ਼ਟਰਪਤੀ ਦੀ ਆਲੋਚਨਾ ਕੀਤੀ ਸੀ ਅਤੇ ਉਨ੍ਹਾਂ ਨੂੰ ਮੂਰਖ ਕਿਹਾ ਸੀ। ਹਾਲਾਂਕਿ ਬਾਅਦ ਵਿਚ ਸ਼੍ਰੀ ਟਿਲਰਸਨ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਮੂਰਖ ਕਹਿਣ ਸਬੰਧੀ ਖਬਰਾਂ ਦਾ ਖੰਡਨ ਕੀਤਾ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਹੀਥਰ ਨੌਅਰਟ ਨੇ ਕਿਹਾ ਕਿ ਵਿਦੇਸ਼ ਮੰਤਰੀ ਇਸ ਤਰ੍ਹਾਂ ਦੀ ਭਾਸ਼ਾ ਦਾ ਪ੍ਰਯੋਗ ਨਹੀਂ ਕਰਦੇ ਅਤੇ ਉਨ੍ਹਾਂ ਨੇ ਰਾਸ਼ਟਰਪਤੀ ਟਰੰਪ ਦੇ ਵਿਸ਼ੇ ਵਿਚ ਕੁਝ ਵੀ ਇਤਰਾਜ਼ਯੋਗ ਨਹੀਂ ਕਿਹਾ।