• Welcome to Bulland TV • A Multi Talent Hunt Audition on 27,28 & 29 Oct • Bulland Mini Films Promo • Dastan-E-Hunnar Promo
View Details << Back    

ਨਵਾਜ਼ ਸ਼ਰੀਫ ਦੇ ਦੋਵੇਂ ਪੁੱਤਰ ਭਗੋੜੇ ਐਲਾਨ

  

Share
  ਪਾਕਿਸਤਾਨ ਦੇ ਗਦੀਓਂ ਉਤਾਰੇ ਗਏ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਮੁਸ਼ਕਲਾਂ ਖਤਮ ਹੋਣ ਦਾ ਨਾਂ ਨਹੀਂ ਲੈ ਰਹੀਆਂ। ਰਾਸ਼ਟਰੀ ਜਵਾਬਦੇਹੀ ਬਿਊਰੋ ਨੇ ਉਨ੍ਹਾਂ ਦੇ ਦੋਹਾਂ ਪੁੱਤਰਾਂ ਹਸਨ ਅਤੇ ਹੁਸੈਨ ਨੂੰ ਭਗੋੜਾ ਐਲਾਨ ਕਰ ਕੇ ਉਨ੍ਹਾਂ ਵਿਰੁੱਧ ਵਾਰੰਟ ਜਾਰੀ ਕੀਤਾ ਹੈ। ਦੱਸਣਯੋਗ ਹੈ ਕਿ ਨਵਾਜ਼ ਅਤੇ ਉਨ੍ਹਾਂ ਦਾ ਪਰਿਵਾਰ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ।
ਇਕ ਰਿਪੋਰਟ ਮੁਤਾਬਕ ਅਦਾਲਤ ਨੇ ਨਵਾਜ਼ ਦੇ ਦੋਹਾਂ ਪੁੱਤਰਾਂ ਨੂੰ ਭਗੋੜਾ ਐਲਾਨ ਕਰਨ ਸੰਬੰਧੀ ਪਟੀਸ਼ਨ ਨੂੰ ਸਵੀਕਾਰ ਕਰਦੇ ਹੋਏ ਇਹ ਵਾਰੰਟ ਜਾਰੀ ਕੀਤੇ। ਇਸ ਤੋਂ ਪਹਿਲਾਂ ਅਦਾਲਤ ਵਲੋਂ ਇਨ੍ਹਾਂ ਦੋਹਾਂ ਨੂੰ ਪੇਸ਼ ਹੋਣ ਲਈ ਵਾਰ-ਵਾਰ ਸੰਮਨ ਜਾਰੀ ਕੀਤੇ ਗਏ ਸਨ। ਉਸ ਤੋਂ ਬਾਅਦ ਫਿਰ ਗ੍ਰਿਫਤਾਰੀ ਲਈ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਸਨ। ਇਸ ਦੇ ਬਾਵਜੂਦ ਪੇਸ਼ ਨਾ ਹੋਣ 'ਤੇ ਬਿਊਰੋ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਭਗੋੜਾ ਐਲਾਨ ਕਰਨ ਲਈ ਅਦਾਲਤ 'ਚ ਇਕ ਪਟੀਸ਼ਨ ਦਾਇਰ ਕੀਤੀ ਸੀ। ਓਧਰ ਅਦਾਲਤ ਨੇ ਇਨ੍ਹਾਂ ਦੋਹਾਂ ਨੂੰ ਭਗੋੜਾ ਐਲਾਨ ਕਰਨ ਸੰਬੰਧੀ ਹੁਕਮ ਨੂੰ ਅਖਬਾਰਾਂ ਵਿਚ ਵੀ ਪ੍ਰਕਾਸ਼ਤ ਕਰਨ ਦੇ ਨਿਰਦੇਸ਼ ਦਿੱਤੇ ਹਨ।