• Welcome to Bulland TV • A Multi Talent Hunt Audition on 27,28 & 29 Oct • Bulland Mini Films Promo • Dastan-E-Hunnar Promo
View Details << Back    

ਗੁ : ਮੈਹਦੇਆਣਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਜ਼ੋਰਾ ਸਿੰਘ ਲੱਖਾ ਨਹੀਂ ਰਹੇ

  

Share
  ਹਠੂਰ (ਬੁਲੰਦ ਟੀਵੀ ਚੈਨਲ) ਗੁਰਦੁਆਰਾ ਮੈਹਦੇਆਣਾ ਸਾਹਿਬ (ਲੁਧਿਆਣਾ) ਦੇ ਮੁੱਖ ਸੇਵਾਦਾਰ ਬਾਬਾ ਜ਼ੋਰਾ ਸਿੰਘ ਲੱਖਾ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦੇ ਅਚਾਨਕ ਅਕਾਲ ਚਲਾਣੇ ਦੀ ਖ਼ਬਰ ਸੁਣ ਕੇ ਸਿੱਖ ਹਲਕਿਆਂ ਦੇ ਨਾਲ-ਨਾਲ ਦੇਸ਼ਾਂ-ਵਿਦੇਸ਼ਾਂ ਵਿਚ ਸੋਗ ਦੀ ਲਹਿਰ ਛਾ ਗਈ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਮੈਹਦੇਆਣਾ ਸਾਹਿਬ ਦੀ ਸ਼ੋਭਾ ਦੁਨੀਆਂ ਵਿਚ ਮਸ਼ਹੂਰ ਹੈ। ਇੱਥੇ ਸਿੱਖ ਇਤਿਹਾਸ ਨਾਲ ਸਬੰਧਤ ਬਣੀਆਂ ਸੈਂਕੜੇ ਮੂਰਤੀਆਂ ਤੇ ਸਿੱਖ ਅਜਾਇਬ ਘਰ ਬਣਾਉਣ ਲਈ ਬਾਬਾ ਜ਼ੋਰਾ ਸਿੰਘ ਲੱਖਾ ਦਿਨ-ਰਾਤ ਮਿਸਤਰੀ ਸਿੰਘਾਂ ਦੇ ਕੋਲ ਖੜ੍ਹ ਕੇ ਕੰਮ ਕਰਵਾਉਂਦੇ ਰਹੇ। ਉਨ੍ਹਾਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ (ਸ੍ਰੀ ਅਨੰਦਪੁਰ ਸਾਹਿਬ) ਨੂੰ ਛੱਡਣ ਦੇ ਇਤਿਹਾਸਿਕ ਦਿਹਾੜੇ ਨੂੰ ਮਨਾਉਂਦਿਆਂ 'ਅਲੌਕਿਕ ਦਸਮੇਸ਼ ਪੈਦਲ ਮਾਰਚ' ਪਿਛਲੇ 23 ਸਾਲਾਂ ਤੋਂ ਸ਼ੁਰੂ ਕੀਤਾ ਹੋਇਆ ਸੀ ਅਤੇ ਇਸ ਵਾਰ 20-21 ਦਸੰਬਰ 2017 ਦੀ ਰਾਤ ਨੂੰ ਆਰੰਭ ਹੋਏ 23ਵੇਂ ਅਲੌਕਿਕ ਦਸਮੇਸ਼ ਪੈਦਲ ਮਾਰਚ ਦੀ ਐਨ ਸੰਪੂਰਨਤਾ ਕਰਕੇ ਆਪਣੇ ਆਖਰੀ ਸਾਹ ਗੁਰਦੁਆਰਾ ਮੈਹਦੇਆਣਾ ਸਾਹਿਬ ਵਿਖੇ ਹੀ ਛੱਡੇ। ਜ਼ਿਕਰਯੋਗ ਹੈ ਕਿ ਉਕਤ ਦਸਮੇਸ਼ ਪੈਦਲ ਮਾਰਚ 21 ਦਿਨ ਗੁਰਦੁਆਰਾ ਮੈਹਦੇਆਣਾ ਸਾਹਿਬ ਵਿਸ਼ਰਾਮ ਕਰਨ ਉਪਰੰਤ 26 ਜਨਵਰੀ ਨੂੰ ਇੱਥੋਂ ਅੱਗੇ ਦੀਨਾ ਸਾਹਿਬ ਲਈ ਰਵਾਨਾ ਹੋਇਆ ਸੀ ਅਤੇ ਕੱਲ੍ਹ 28 ਜਨਵਰੀ ਨੂੰ ਉੱਥੇ ਪੁੱਜ ਗਿਆ ਸੀ। ਉਸ ਉਪਰੰਤ ਬਾਬਾ ਜ਼ੋਰਾ ਸਿੰਘ ਲੱਖਾ ਆਪਣੀ ਗੱਡੀ ਰਾਹੀਂ ਗੁਰਦੁਆਰਾ ਮੈਹਦੇਆਣਾ ਸਾਹਿਬ ਆ ਗਏ ਸਨ ਜਿੱਥੇ ਉਨ੍ਹਾਂ ਰਾਤ 12 ਵਜੇ ਆਖ਼ਰੀ ਸਾਹ ਲਿਆ। ਅੱਜ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਗੁਰਦੁਆਰਾ ਮੈਹਦੇਆਣਾ ਸਾਹਿਬ ਵਿਖੇ ਸੰਗਤਾਂ ਵਾਸਤੇ ਖੁੱਲ੍ਹੇ ਦਰਸ਼ਨਾਂ ਲਈ ਰੱਖਿਆ ਗਿਆ ਸੀ, ਜਿੱਥੇ ਰਾਗੀ ਭਾਈ ਧਨਜਿੰਦਰ ਸਿੰਘ ਮਾਣੂੰਕੇ, ਰਾਗੀ ਰਜਿੰਦਰ ਸਿੰਘ ਰਸੂਲਪੁਰ ਵਾਲਿਆਂ ਨੇ ਵੈਰਾਗਮਈ ਕੀਤਰਨ ਕੀਤਾ। ਬਾਬਾ ਜ਼ੋਰਾ ਸਿੰਘ ਲੱਖਾ ਦੇ ਪੋਤੇ ਭਾਈ ਕੁਲਵੰਤ ਸਿੰਘ ਕੰਤਾ ਅਤੇ ਆਰਟਿਸਟ ਇਕਬਾਲ ਸਿੰਘ ਗਿੱਲ ਨੇ ਦੱਸਿਆ ਕੇ ਉਨ੍ਹਾਂ ਦਾ ਅੰਤਿਮ ਸੰਸਕਾਰ 2 ਫਰਵਰੀ ਨੂੰ ਦੁਪਹਿਰ 1 ਵਜੇ ਗੁਰਦੁਆਰਾ ਮੈਹਦੇਆਣਾ ਸਾਹਿਬ ਵਿਖੇ ਹੀ ਕੀਤਾ ਜਾਵੇਗਾ। ਇਸ ਮੌਕੇ ਗੁਰਦੁਆਰਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਜਰਨੈਲ ਸਿੰਘ, ਜਥੇਦਾਰ ਹਰਸੁਰਿੰਦਰ ਸਿੰਘ ਗਿੱਲ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਗਰਾਜ ਸਿੰਘ ਦੌਧਰ, ਬੂਟਾ ਸਿੰਘ ਭੰਮੀਪੁਰਾ, ਮਿਹਰਦੀਪ ਸਿੰਘ ਹਠੂਰ, ਜਸਵੀਰ ਸਿੰਘ ਮੁੱਲਾਂਪੁਰ, ਗੁਰਮੀਤ ਸਿੰਘ, ਗ੍ਰੰਥੀ ਭਾਈ ਸ਼ਿੰਦਾ ਸਿੰਘ, ਸਿਕੰਦਰ ਸਿੰਘ ਲੱਖਾ, ਜਥੇਦਾਰ ਸੋਹਨ ਸਿੰਘ, ਜਥੇਦਾਰ ਸੁਖਦੇਵ ਸਿੰਘ ਖਹਿਰਾ, ਸੰਤੋਖ ਸਿੰਘ, ਅਵਤਾਰ ਸਿੰਘ ਮੱਲ੍ਹਾ ਆਦਿ ਹਾਜ਼ਰ ਸਨ।