• Welcome to Bulland TV • A Multi Talent Hunt Audition on 27,28 & 29 Oct • Bulland Mini Films Promo • Dastan-E-Hunnar Promo
View Details << Back    

ਟਾਈਟਲਰ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ

  

Share
  ਗੜ੍ਹਸ਼ੰਕਰ (ਬੁਲੰਦ ਟੀਵੀ ਚੈਨਲ) ਵਿਦੇਸ਼ਾਂ 'ਚ ਸਿੱਖਾਂ 'ਤੇ ਹੋ ਰਹੇ ਨਸਲੀ ਹਮਲੇ ਨਿੰਦਣਯੋਗ ਹਨ ਤੇ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਸਿੱਖਾਂ 'ਤੇ ਹੋ ਰਹੇ ਨਸਲੀ ਹਮਲਿਆਂ ਅਤੇ ਟਿੱਪਣੀਆਂ ਨੂੰ ਰੋਕਣ ਲਈ ਕੇਂਦਰ ਸਰਕਾਰ ਨੂੰ ਦਖ਼ਲ ਦੇ ਕੇ ਵਿਦੇਸ਼ੀ ਸਰਕਾਰਾਂ ਪਾਸ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦਾ ਮੁੱਦਾ ਉਠਾਉਣਾ ਚਾਹੀਦਾ ਹੈ। ਇਹ ਪ੍ਰਗਟਾਵਾ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੱਥੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਵਿਖੇ ਇਕ ਸਮਾਗਮ ਦੌਰਾਨ ਸ਼ਿਰਕਤ ਕਰਦਿਆਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਾਲ ਹੀ 'ਚ ਅਮਰੀਕਾ ਵਿਖੇ ਇਕ ਸਿੱਖ ਦੇ ਗੈੱਸ ਸਟੋਰ 'ਤੇ ਨਸਲੀ ਟਿੱਪਣੀਆਂ ਲਿਖੇ ਜਾਣ ਦੇ ਮਾਮਲੇ 'ਚ ਕੀਤਾ। ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਵਿਦੇਸ਼ ਮੰਤਰੀ ਨੂੰ ਨਸਲੀ ਹਮਲਿਆਂ ਅਤੇ ਟਿੱਪਣੀਆਂ ਨੂੰ ਲੈ ਕੇ ਇਕ ਪੱਤਰ ਵੀ ਲਿਖਿਆ ਜਾ ਰਿਹਾ ਹੈ ਤੇ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਵੱਖਰੀ ਪਹਿਚਾਣ ਦਾ ਮੁੱਦਾ ਵੱਖ-ਵੱਖ ਮੁਲਕਾਂ ਦੀਆਂ ਅੰਬੈਸੀਆਂ ਕੋਲ ਵੀ ਉਠਾਏਗੀ। ਸਿੱਖ ਨਸਲਕੁਸ਼ੀ ਸਬੰਧੀ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੀ ਜਾਰੀ ਵੀਡੀਓ ਮਾਮਲੇ 'ਚ ਭਾਈ ਲੌਂਗੋਵਾਲ ਨੇ ਕਿਹਾ ਕਿ ਇਸ ਵੀਡੀਓ ਤੋਂ ਸਪਸ਼ਟ ਹੋ ਚੁੱਕਾ ਹੈ ਕਿ ਜਗਦੀਸ਼ ਟਾਈਟਲਰ ਸਿੱਖਾਂ ਦਾ ਕਾਤਲ ਹੈ ਤੇ ਉਸ ਵੱਲੋਂ ਦਿੱਤੇ ਬਿਆਨ ਨੇ ਇਹ ਵੀ ਸਪਸ਼ਟ ਕਰ ਦਿੱਤਾ ਹੈ ਕਿ ਪਿੱਛੇ ਗਾਂਧੀ ਪਰਿਵਾਰ ਦਾ ਹੱਥ ਸਾਬਤ ਹੁੰਦਾ ਹੈ। ਉਨ੍ਹਾਂ ਮੰਗ ਕੀਤੀ ਕਿ ਜਗਦੀਸ਼ ਟਾਈਟਲਰ ਖ਼ਿਲਾਫ਼ ਤੁਰੰਤ ਮੁਕੱਦਮਾ ਦਰਜ਼ ਕਰਕੇ ਉਸ ਨੂੰ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ ਤਾਂ ਜੋ ਲੰਮੇ ਸਮੇਂ ਤੋਂ ਇਨਸਾਫ਼ ਲਈ ਜੂਝ ਰਹੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲ ਸਕੇ। ਉਨ੍ਹਾਂ ਕਿਹਾ ਸ਼੍ਰੋਮਣੀ ਕਮੇਟੀ ਨੂੰ ਜੀ.ਐੱਸ.ਟੀ. ਦੇ ਘੇਰੇ ਤੋਂ ਬਾਹਰ ਰੱਖਣ ਦੇ ਮਾਮਲੇ 'ਚ ਉਨ੍ਹਾਂ ਕੇਂਦਰ ਸਰਕਾਰ ਤੋਂ ਮੁੜ ਇਸ ਮਾਮਲੇ 'ਚ ਰਾਹਤ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਸੂਬੇ ਦੇ ਵਿੱਤ ਮੰਤਰੀ ਨੂੰ ਵੀ ਇਹ ਮਾਮਲਾ ਕੇਂਦਰ ਕੋਲ ਜ਼ੋਰਦਾਰ ਢੰਗ ਨਾਲ ਉਠਾਉਣਾ ਚਾਹੀਦਾ ਹੈ।