• Welcome to Bulland TV • A Multi Talent Hunt Audition on 27,28 & 29 Oct • Bulland Mini Films Promo • Dastan-E-Hunnar Promo
View Details << Back    

ਦੱਖਣੀ ਅਫ਼ਰੀਕਾ ਦੇ ਰਾਸ਼ਟਰਪਤੀ ਨੇ ਦਿੱਤਾ ਅਸਤੀਫ਼ਾ

  

Share
  ਜੋਹਾਨਿਸਬਰਗ : ਦੱਖਣੀ ਅਫ਼ਰੀਕਾ ਦੇ ਰਾਸ਼ਟਰਪਤੀ ਜੈਕਬ ਜੂਮਾ ਨੇ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਬੀਤੀ ਸ਼ਾਮ ਦੇਸ਼ ਦੇ ਨਾਂ ਟੈਲੀਵਿਜ਼ਨ 'ਤੇ ਪ੍ਰਸਾਰਿਤ ਸੰਬੋਧਨ ਦੌਰਾਨ ਅਸਤੀਫ਼ੇ ਦਾ ਐਲਾਨ ਕੀਤਾ। ਇਸ ਤੋਂ ਪਹਿਲਾ ਜੂਮਾ ਦੀ ਪਾਰਟੀ ਏ.ਐਨ.ਸੀ. ਨੇ ਉਨ੍ਹਾਂ ਨੂੰ ਅਹੁਦਾ ਛੱਡਣ ਜਾਂ ਫਿਰ ਸੰਸਦ 'ਚ ਬੇਭਰੋਸਗੀ ਮਤੇ ਦਾ ਸਾਹਮਣਾ ਕਰਨ ਲਈ ਕਿਹਾ। 75 ਸਾਲਾਂ ਜੂਮਾ 'ਤੇ ਅਹੁਦਾ ਛੱਡਣ ਦਾ ਦਬਾਅ ਵਧਦਾ ਹੀ ਜਾ ਰਿਹਾ ਸੀ। ਸਾਲ 2009 ਤੋਂ ਸੱਤਾ ਵਿਚ ਰਹੇ ਜੂਮਾ 'ਤੇ ਭ੍ਰਿਸ਼ਟਾਚਾਰ ਦੇ ਕਈ ਦੋਸ਼ ਹਨ।