• Welcome to Bulland TV • A Multi Talent Hunt Audition on 27,28 & 29 Oct • Bulland Mini Films Promo • Dastan-E-Hunnar Promo
View Details << Back    

ਸੁਖਬੀਰ 'ਤੇ ਰੱਜ ਕੇ ਵਰ੍ਹੇ ਬਰਾੜ

  

Share
  ਚੰਡੀਗੜ੍ਹ : ਕਾਂਗਰਸੀ ਵਿਧਾਇਕ ਦਰਸ਼ਨ ਸਿੰਘ ਬਰਾੜ ਅੱਜ ਇੱਥੇ ਪ੍ਰੈੱਸ ਕਾਨਫਰੰਸ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਖੂਬ ਵਰ੍ਹੇ। ਅਸਲ 'ਚ ਸੁਖਬੀਰ ਬਾਦਲ ਨੇ ਬੀਤੇ ਦਿਨੀਂ ਦਰਸ਼ਨ ਬਰਾੜ ਨੂੰ ਗੈਂਗਸਟਰ ਕਹਿ ਦਿੱਤਾ ਸੀ। ਬਰਾੜ ਨੇ ਸੁਖਬੀਰ 'ਤੇ ਪਲਟਵਾਰ ਕਰਦਿਆਂ ਕਿਹਾ ਕਿ ਸਭ ਜਾਣਦੇ ਹਨ ਕਿ ਕੌਣ ਕਿੰਨੇ ਪਾਣੀ 'ਚ ਹੈ। ਉਨ੍ਹਾਂ ਕਿਹਾ ਕਿ ਜਾਂ ਤਾਂ ਸੁਖਬੀਰ ਬਾਦਲ ਉਨ੍ਹਾਂ ਦੇ ਗੈਂਗਸਟਰ ਹੋਣ ਦਾ ਸਬੂਤ ਦੇਣ, ਨਹੀਂ ਤਾਂ ਉਹ ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਕਰਨਗੇ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਉਨ੍ਹਾਂ ਖਿਲਾਫ ਗਲਤ ਬਿਆਨਬਾਜ਼ੀ ਕਰ ਰਹੇ ਹਨ, ਜੋ ਕਿ ਬਿਲਕੁਲ ਗਲਤ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਹਰ ਕੋਈ ਵਿਅਕਤੀ ਇਸ ਗੱਲ ਨੂੰ ਚੰਗੀ ਤਰ੍ਹਾਂ ਜਾਣੂੰ ਹੈ ਕਿ ਸੁਖਬੀਰ ਅਤੇ ਮਜੀਠੀਆ ਨੇ ਹੀ ਪੰਜਾਬ 'ਚ ਨਸ਼ਿਆਂ ਦਾ ਕਾਰੋਬਾਰ ਚਲਾਇਆ ਹੋਇਆ ਹੈ ਅਤੇ ਹੁਣ ਅਕਾਲੀ ਦਲ ਤੋਂ ਲੋਕਾਂ ਦਾ ਵਿਸ਼ਵਾਸ ਉੱਠ ਚੁੱਕਾ ਹੈ। ਬਰਾੜ ਨੇ ਕਿਹਾ ਕਿ ਸੁਖਬੀਰ ਬਾਦਲ ਹੁਣ 'ਪੋਲ ਖੋਲ੍ਹੋ' ਰੈਲੀਆਂ ਇਸ ਲਈ ਕਰ ਰਹੇ ਹਨ ਕਿਉਂਕਿ ਹਰ ਕਿਸੇ ਨੂੰ ਅਕਾਲੀ ਦਲ ਦੀ ਅਸਲੀਅਤ ਪਤਾ ਲੱਗ ਚੁੱਕੀ ਹੈ।