• Welcome to Bulland TV • A Multi Talent Hunt Audition on 27,28 & 29 Oct • Bulland Mini Films Promo • Dastan-E-Hunnar Promo
View Details << Back    

ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ ਅੱਗ, ਕਈ ਘਰਾਂ ਨੂੰ ਕਰਵਾਇਆ ਗਿਆ ਖਾਲੀ

  

Share
  ਸਾਨ ਫਰਾਂਸਿਸਕੋ : ਸੋਮਵਾਰ ਨੂੰ ਅਮਰੀਕਾ ਦੇ ਉੱਤਰੀ ਕੈਲੀਫੋਰਨੀਆ ਦੇ ਜੰਗਲੀ ਖੇਤਰ 'ਚ ਅੱਗ ਲੱਗ ਗਈ, ਜਿਸ ਕਾਰਨ ਹਜ਼ਾਰਾਂ ਲੋਕਾਂ ਕੋਲੋਂ ਘਰ ਖਾਲੀ ਕਰਵਾਏ ਗਏ। ਇਸ ਤੋਂ ਪਹਿਲਾਂ ਇੱਥੇ ਸ਼ਨੀਵਾਰ ਸ਼ਾਮ ਨੂੰ ਅੱਗ ਲੱਗਣ ਕਾਰਨ 3000 ਲੋਕਾਂ ਕੋਲੋਂ ਘਰ ਖਾਲੀ ਕਰਵਾਏ ਗਏ ਅਤੇ ਘੱਟੋ-ਘੱਟ 22 ਇਮਾਰਤਾਂ ਅੱਗ ਦੀ ਲਪੇਟ 'ਚ ਆ ਗਈਆਂ। ਇੱਥੇ ਕਾਫੀ ਸਮੇਂ ਤੋਂ ਅੱਗ ਲੱਗਣ ਦੀਆਂ ਘਟਨਾਵਾਂ ਵਾਪਰੀਆਂ ਹਨ ਅਤੇ ਕਈ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜੰਗਲੀ ਇਲਾਕਿਆਂ 'ਚ ਤੇਜ਼ ਗਰਮੀ ਕਾਰਨ ਅੱਗ ਲੱਗਣ ਦੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ। ਸੋਕੇ ਕਾਰਨ ਪਹਿਲਾਂ ਵੀ ਇਨ੍ਹਾਂ ਇਲਾਕਿਆਂ 'ਚ ਚਿਤਾਵਨੀਆਂ ਦਿੱਤੀਆਂ ਜਾ ਚੁੱਕੀਆਂ ਹਨ। ਸਾਵਧਾਨੀ ਦੇ ਤੌਰ 'ਤੇ ਰਾਸ਼ਟਰੀ ਪਾਰਕਾਂ ਨੂੰ ਬੰਦ ਕੀਤਾ ਗਿਆ ਸੀ।
ਗਵਰਨਰ ਜੈਰੀ ਬਰਾਊਨ ਨੇ ਸੋਮਵਾਰ ਨੂੰ ਲੇਕ ਕਾਊਂਟੀ 'ਚ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਸੀ, ਇਸ ਇਲਾਕੇ 'ਚ ਸਭ ਤੋਂ ਵਧ ਅੱਗ ਲੱਗਣ ਦੀਆਂ ਘਟਨਾਵਾਂ ਵਾਪਰਦੀਆਂ ਹਨ। ਇਲੈਕਟਡ ਸੁਪਰਵਾਇਜ਼ਰ ਜਿਮ ਸਟੀਲੇ ਨੇ ਦੱਸਿਆ ਕਿ ਅੱਗ ਬੁਝਾਉਣ ਵਾਲਾ ਸਮਾਨ ਪੁਰਾਣਾ ਹੈ ਪਰ ਉਹ ਲਗਾਤਾਰ ਕੋਸ਼ਿਸ਼ਾਂ ਕਰ ਰਹੇ ਹਨ। ਇਹ ਇਲਾਕਾ ਸੰਵੇਦਨਸ਼ੀਲ ਹੋਣ ਕਾਰਨ ਇੱਥੇ ਅਚਾਨਕ ਹੀ ਅੱਗ ਲੱਗ ਜਾਂਦੀ ਹੈ ਅਤੇ ਇਸ 'ਤੇ ਕਾਬੂ ਪਾਉਣ 'ਚ ਸਮਾਂ ਲੱਗਦਾ ਹੈ। ਕੈਲੀਫੋਰਨੀਆ 'ਚ ਤੇਜ਼ ਗਰਮੀ, ਤੇਜ਼ ਅਤੇ ਖੁਸ਼ਕ ਹਵਾਵਾਂ ਕਾਰਨ ਸੋਕਾ ਪ੍ਰਭਾਵਿਤ ਇਲਾਕਿਆਂ 'ਚ ਅੱਗ ਲੱਗਣਾ ਆਮ ਹੋ ਗਿਆ ਹੈ। ਇਸੇ ਤਰ੍ਹਾਂ ਦੀ ਸਥਿਤੀ ਇੱਥੇ 2017 'ਚ ਵੀ ਦੇਖਣ ਨੂੰ ਮਿਲੀ ਸੀ। ਤੁਹਾਨੂੰ ਦੱਸ ਦਈਏ ਕਿ 2015 'ਚ ਅੱਗ ਲੱਗਣ ਕਾਰਨ 2000 ਇਮਾਰਤਾਂ ਬਰਬਾਦ ਹੋ ਗਈਆਂ ਸਨ ਅਤੇ 4 ਲੋਕਾਂ ਦੀ ਮੌਤ ਹੋ ਗਈ ਸੀ।