• Welcome to Bulland TV • A Multi Talent Hunt Audition on 27,28 & 29 Oct • Bulland Mini Films Promo • Dastan-E-Hunnar Promo
View Details << Back    

ਸ੍ਰੀ ਹਰਿਮੰਦਰ ਸਾਹਿਬ ਦੇ ਪਲਾਜ਼ਾ 'ਚੋਂ ਚਾਰ ਸਾਲਾ ਬੱਚੀ ਅਗਵਾ

  

Share
  ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਲਾਜ਼ਾ 'ਚੋਂ ਇਕ ਚਾਰ ਸਾਲ ਬੱਚੀ ਦੇ ਅਗਵਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਕਰਨਾਲ ਦੀ ਰਹਿਣ ਵਾਲੀ ਸੁਮਨ ਨਾਂ ਦੀ ਔਰਤ ਪਿਛਲੇ ਕੁਝ ਦਿਨਾਂ ਤੋਂ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਰਹਿ ਰਹੀ ਸੀ। ਬੀਤੇ ਦਿਨੀਂ ਔਰਤ ਆਪਣੀ ਬੱਚੀ ਵਰਸ਼ਾ ਨਾਲ ਸ੍ਰੀ ਹਰਿਮੰਦਰ ਸਾਹਿਬ ਦੇ ਪਲਾਜ਼ਾ ਦੇ ਬਾਹਰ ਸੌ ਰਹੀ ਸੀ ਕਿ ਸਵੇਰੇ 4 ਵਜੇ ਬੱਚੀ ਨੂੰ ਕੋਈ ਅਗਵਾ ਕਰਕੇ ਲੈ ਗਿਆ। ਉੱਥੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ 'ਚ ਇਹ ਸਾਰੀ ਘਟਨਾ ਕੈਦ ਹੋ ਗਈ ਹੈ।
ਔਰਤ ਨੇ ਪੁਲਸ ਨੂੰ ਵੀ ਸ਼ਿਕਾਇਤ ਦਿੱਤੀ ਹੈ। ਪੁਲਸ ਨੇ ਔਰਤ ਦੇ ਬਿਆਨਾਂ 'ਤੇ ਅਤੇ ਸੀ. ਸੀ. ਟੀ. ਵੀ. ਫੁਟੇਜ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ 'ਚ ਪੁਲਸ ਦਾ ਕਹਿਣਾ ਹੈ ਕਿ ਦੋਸ਼ੀਆਂ ਨੂੰ ਜਲਦ ਹੀ ਗ੍ਰਿਫਤਾਰ ਕੀਤਾ ਜਾਵੇਗਾ।