• Welcome to Bulland TV • A Multi Talent Hunt Audition on 27,28 & 29 Oct • Bulland Mini Films Promo • Dastan-E-Hunnar Promo
View Details << Back    

ਨਸ਼ਾ ਸਮੱਗਲਿੰਗ ਛੱਡੋ ਜਾਂ ਗੰਭੀਰ ਨਤੀਜਿਆਂ ਲਈ ਤਿਆਰ ਰਹੋ : ਕੈਪਟਨ

  

Share
  ਚੰਡੀਗੜ੍ਹ/ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੇ ਸਮੱਗਲਰਾਂ ਨੂੰ ਸਖ਼ਤ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜਾਂ ਤਾਂ ਨਸ਼ਿਆਂ ਦੀ ਸਮੱਗਲਿੰਗ ਛੱਡ ਦਿਓ ਨਹੀਂ ਤਾਂ ਗੰਭੀਰ ਨਤੀਜੇ ਭੁਗਤਣ ਲਈ ਤਿਆਰ ਰਹੋ।ਮੁੱਖ ਮੰਤਰੀ ਨੇ ਇਕ ਵੀਡੀਓ ਰਿਕਾਰਡਿੰਗ ਰਾਹੀਂ ਟਵੀਟ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਲੋਂ ਨਸ਼ਾ ਸਮੱਗਲਰਾਂ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੀ ਕੇਂਦਰ ਸਰਕਾਰ ਨੂੰ ਸਿਫਾਰਸ਼ ਕੀਤੀ ਗਈ ਹੈ। ਇਸ ਤੋਂ ਇਲਾਵਾ ਉਨ੍ਹਾਂ ਦੀ ਸਰਕਾਰ ਵਲੋਂ ਇਸ ਸਮੱਸਿਆ ਨਾਲ ਨਜਿੱਠਣ ਲਈ ਕਾਨੂੰਨ ਵਿਚ ਤਬਦੀਲੀ ਲਿਆਂਦੀ ਜਾਵੇਗੀ। ਨਸ਼ਿਆਂ ਨਾਲ ਪੀੜਤ ਲੋਕਾਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸਿਹਤ ਮੰਤਰੀ ਬ੍ਰਹਮਮਹਿੰਦਰਾ ਨੂੰ ਸਰਕਾਰੀ ਤੇ ਨਿੱਜੀ ਹਸਪਤਾਲਾਂ ਨਾਲ ਤਾਲਮੇਲ ਕਰਨ ਲਈ ਆਖਿਆ ਹੈ ਤਾਂ ਜੋ ਨਸ਼ੇੜੀਆਂ ਨੂੰ ਢੁੱਕਵਾਂ ਇਲਾਜ ਮੁਹੱਈਆ ਕਰਵਾਇਆ ਜਾ ਸਕੇ।