• Welcome to Bulland TV • A Multi Talent Hunt Audition on 27,28 & 29 Oct • Bulland Mini Films Promo • Dastan-E-Hunnar Promo
View Details << Back    

ਸਟੇਟ ਕ੍ਰਾਈਮ ਬ੍ਰਾਂਚ ਵਲੋਂ ਡੀ. ਐੱਸ. ਪੀ. ਢਿੱਲੋਂ ਗ੍ਰਿਫਤਾਰ

  

Share
  ਮੋਹਾਲੀ : ਲੁਧਿਆਣਾ ਦੀ ਇਕ ਲੜਕੀ ਨੂੰ ਨਸ਼ੇ ਦੀ ਦਲਦਲ ਵਿਚ ਧੱਕਣ ਦੇ ਦੋਸ਼ਾਂ ਕਾਰਨ ਪੰਜਾਬ ਸਰਕਾਰ ਵਲੋਂ ਬੀਤੇ ਦਿਨ ਡਿਸਮਿਸ ਕੀਤੇ ਜਾ ਚੁੱਕੇ ਪੰਜਾਬ ਪੁਲਸ ਦੇ ਡੀ. ਐੱਸ. ਪੀ. ਦਲਜੀਤ ਸਿੰਘ ਢਿੱਲੋਂ ਨੂੰ ਅੱਜ ਸਟੇਟ ਕ੍ਰਾਈਮ ਬ੍ਰਾਂਚ ਵਲੋਂ ਗ੍ਰਿਫਤਾਰ ਕਰ ਲਿਆ ਗਿਆ। ਪਤਾ ਲੱਗਾ ਹੈ ਕਿ ਪੁਲਸ ਨੇ ਉਸ ਨੂੰ ਜਲੰਧਰ ਤੋਂ ਗ੍ਰਿਫਤਾਰ ਕੀਤਾ ਹੈ। ਕ੍ਰਾਈਮ ਬ੍ਰਾਂਚ ਦੇ ਇੰਚਾਰਜ ਇੰਸਪੈਕਟਰ ਕੁਲਵੰਤ ਸਿੰਘ ਵਲੋਂ ਗ੍ਰਿਫਤਾਰ ਕੀਤੇ ਗਏ ਦਲਜੀਤ ਸਿੰਘ ਨੂੰ ਅੱਜ ਮੋਹਾਲੀ ਸਥਿਤ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਐਡੀਸ਼ਨਲ ਪਬਲਿਕ ਪ੍ਰਾਸੀਕਿਊਟਰ ਮਨਜੀਤ ਸਿੰਘ ਨੇ ਦੱਸਿਆ ਕਿ ਮਾਣਯੋਗ ਅਦਾਲਤ ਨੇ ਮੁਲਜ਼ਮ ਢਿੱਲੋਂ ਨੂੰ 4 ਦਿਨ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਹੈ। ਅਦਾਲਤ ਵਿਚ ਪੁਲਸ ਨੇ ਦਲੀਲ ਦਿੱਤੀ ਕਿ ਉਸ ਨੇ ਪੀੜਤ ਲੜਕੀ ਵਲੋਂ ਢਿੱਲੋਂ 'ਤੇ ਲਾਏ ਗਏ ਦੋਸ਼ਾਂ ਦੀ ਜਾਂਚ ਕਰਨੀ ਹੈ, ਲੜਕੀ ਨੂੰ ਨਸ਼ਾ ਦੇਣ ਲਈ ਉਹ ਕਿੱਥੋਂ ਨਸ਼ਾ ਲੈ ਕੇ ਆਉਂਦਾ ਸੀ ਤੇ ਉਸ ਦੇ ਨਸ਼ੇ ਦੇ ਕਿਹੜੇ-ਕਿਹੜੇ ਸੌਦਾਗਰਾਂ ਨਾਲ ਸਬੰਧ ਸਨ।
ਪੁਲਸ ਸਟਾਫ ਵਿਚੋਂ ਹੋਰ ਕਿਹੜੇ ਮੁਲਾਜ਼ਮ ਤੇ ਅਧਿਕਾਰੀ ਉਸ ਦਾ ਇਸ ਮਾਮਲੇ ਵਿਚ ਸਾਥ ਦਿੰਦੇ ਸਨ। ਇਸ ਤੋਂ ਇਲਾਵਾ ਪੁਲਸ ਹੁਣ ਢਿੱਲੋਂ ਵਲੋਂ ਬੀਤੇ ਸਮੇਂ ਵਿਚ ਬਣਾਈ ਗਈ ਪ੍ਰਾਪਰਟੀ ਦੀ ਜਾਂਚ ਵੀ ਕਰੇਗੀ। ਜ਼ਿਕਰਯੋਗ ਹੈ ਕਿ ਸਟੇਟ ਕ੍ਰਾਈਮ ਬ੍ਰਾਂਚ ਵਲੋਂ ਡੀ. ਐੱਸ. ਪੀ. ਦਲਜੀਤ ਸਿੰਘ ਢਿੱਲੋਂ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ।